Today’s Woolwich Gurdwara Sahib Hukamnama ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥
Sorat’h, Ninth Mehla:

ਮਨ ਰੇ ਕਉਨੁ ਕੁਮਤਿ ਤੈ ਲੀਨੀ ॥
ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ?
O mind, what evil-mindedness have you developed?

ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥
ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ । ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ ।੧।ਰਹਾਉ।
You are engrossed in the pleasures of other men’s wives, and slander; you have not worshipped the Lord at all. ||1||Pause||

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ ।
You do not know the way to liberation, but you run all around chasing wealth.

ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥
(ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ । ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ
In the end, nothing shall go along with you; you have entrapped yourself in vain. ||1||

ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥
ਹੇ ਭਾਈ! (ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ ।
You have not meditated or vibrated upon the Lord; you have not served the Guru, or His humble servants; spiritual wisdom has not welled up within you.

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥
ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ
The Immaculate Lord is within your heart, and yet you search for Him in the wilderness. ||2||

ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ ।
You have wandered through many many births; you are exhausted but have still not found a way out of this endless cycle.

ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
। ਹੇ ਨਾਨਕ! (ਆਖ—ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ ।੩।੩।
Now that you have obtained this human body, meditate on the Lord’s Feet; Nanak advises with this advice. ||3||3||

Guru Tegh Bahaadur Ji in Raag Sorath – 632