ਸਲੋਕੁ ਮਃ ੩ ॥
Shalok, Third Mehla:
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ;
Without the Name of the Lord, everyone wanders around the world, losing.
ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ ।
The self-willed manmukhs do their deeds in the pitch black darkness of egotism.
ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ।੧।
The Gurmukhs drink in the Ambrosial Nectar, O Nanak, contemplating the Word of the Shabad. ||1||
Guru Amar Daas Ji in Raag Sorath – 646